
Sarabha,(Punjab Today News Ca):- ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਦੀ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ (Village Sarabha) ਵਿਖੇ ਕਰਵਾਇਆ ਜਾ ਰਿਹਾ ਹੈ,ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ,CM ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ‘ਚ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕਰਨਗੇ,ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਵੱਡੀ ਗਿਣਤੀ ਵਿੱਚ ਪੁਲਿਸ (Police) ਬਲ ਤਾਇਨਾਤ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਾਲ-ਨਾਲ ਪੰਜਾਬ ਦੇ ਕਈ ਹੋਰ ਪਤਵੰਤੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ,ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ (Martyr Kartar Singh Sarabha) ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ,ਦੱਸ ਦੇਈਏ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੈ,ਸੜਕ ਦੀ ਹਾਲਤ ਖਸਤਾ ਹੈ,ਜਿਸ ਕਾਰਨ ਕਈ ਵਾਰ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ।