
Chandigarh, 17 November 2022,(Punjab Today News Ca):- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Former Cabinet Minister Bikram Singh Majithia) ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਕਤਲ, ਜਬਰ ਜਿਨਾਹ ਅਤੇ ਫਿਰਕੂ ਭਡ਼ਕਾਹੜ ਹੋ ਰਹੀ ਹੈ,ਮੁੱਖ ਮੰਤਰੀ ਪੰਜਾਬ ਨੂੰ ਗੁੰਮਰਾਹ ਕਰਨ ਵਾਲੀ ਰਾਜਨੀਤੀ ਬੰਦ ਕਰਨੀ ਚਾਹੀਦੀ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਜਾਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।