
PUNJAB TODAY NEWS CA:- ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹਰਵਿੰਦਰ ਸਿੰਘ ਰਿੰਦਾ (Harvinder Singh Rinda) ਦੀ ਪਾਕਿਸਤਾਨ (Pakistan) ਵਿੱਚ ਮੌਤ ਹੋ ਗਈ ਹੈ,ਦੱਸਿਆ ਜਾ ਰਿਹਾ ਹੈ ਕਿ ਉਹ ਕਾਫੀ ਸਮੇਂ ਤੋਂ ਬੀਮਾਰ ਸੀ,ਇਹ ਵੀ ਕਿਹਾ ਜਾ ਰਿਹਾ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋਈ ਹੈ,ਰਿੰਦਾ ਨੂੰ ਲਾਹੌਰ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਸੀ,ਪਰ ਤਬੀਅਤ ਖਰਾਬ ਹੋਣ ਕਰਕੇ ਉਸ ਨੂੰ ਮਿਲਟਰੀ ਹਸਪਤਾਲ ਸ਼ਿਫਟ (Military Hospital Shift) ਕਰਨਾ ਪਿਆ,ਇਥੇ ਵੀ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ ਅਤੇ ਉਸ ਦੀ ਮੌਤ ਹੋ ਗਈ।
ਹਾਲਾਂਕਿ ਇਸ ਦੀ ਸਰਕਾਰ ਵੱਲੋਂ ਜਾਂ ਖੁਫੀਆ ਏਜੰਸੀਆਂ (Intelligence Agencies) ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ,ਖੁਫੀਆ ਏਜੰਸੀਆਂ ਨੂੰ ਇਸ ਨੂੰ ਲੈ ਕੇ ਵੀ ਨਜ਼ਰ ਰਖਣੀ ਪਏਗੀ ਕਿ ਕਿਤੇ ਇਹ ਅਫਵਾਹ ਤਾਂ ਨਹੀਂ ਫੈਲਾਈ ਗਈ ਕਿ ਮੌਤ ਦਾ ਨਾਟਕ ਰਚ ਕੇ ਕਿਸੇ ਹੋਰ ਨਾਂ ਤੋਂ ਫਿਰ ਪੰਜਾਬ ਵਿੱਚ ਅੱਤਵਾਦੀਆਂ ਸਰਗਰਮੀਆਂ ਨੂੰ ਅੰਜਾਮ ਦੇਣ ਨਾ ਲੱਗ ਜਾਵੇ,ਹਰਵਿੰਦਰ ਸਿੰਘ ਰਿੰਦਾ (Harvinder Singh Rinda) ਦਾ ਕਈ ਅੱਤਵਾਦੀ ਘਟਨਾਵਾਂ ਦੇ ਨਾਲ ਨਾਲ ਨਸ਼ਾ ਤਸਕਰੀ, ਜਬਰੀ ਵਸੂਲੀ, ਕਤਲ ਅਤੇ ਡਰਾਉਣ-ਧਮਕਾਉਣ ਵਰਗੇ ਕਈ ਹੋਰ ਅਪਰਾਧਿਕ ਮਾਮਲਿਆਂ ‘ਚ ਨਾਂਅ ਸ਼ਾਮਲ ਹੈ।
ਹਰਵਿੰਦਰ ਸਿੰਘ ਰਿੰਦਾ ਵਿਰੁੱਧ ਨਾਂਦੇੜ (Nanded) ਅਤੇ ਪੰਜਾਬ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ,ਭਾਰਤ ਦੇ ਕਈ ਸੂਬਿਆਂ ਦੀ ਪੁਲਿਸ ਨੂੰ ਵੱਖ ਵੱਖ ਮਾਮਲਿਆਂ ‘ਚ ਉਸਦੀ ਤਲਾਸ਼ ਸੀ,ਹਰਵਿੰਦਰ ਸਿੰਘ ‘ਰਿੰਦਾ’ ਦੀ ਪੰਜਾਬ ਵਿੱਚ ਪਿਛਲੇ ਮਹੀਨਿਆਂ ਦੌਰਾਨ ਹੋਈਆਂ ਕਈ ਅੱਤਵਾਦੀ ਵਾਰਦਾਤਾਂ ਵਿੱਚ ਸ਼ਮੂਲੀਅਤ ਸਾਹਮਣੇ ਆ ਚੁੱਕੀ ਹੈ,ਕੌਮਾਂਤਰੀ ਏਜੰਸੀ ਇੰਟਰਪੋਲ (International Agency Interpol) ਨੇ ਭਾਰਤ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦੇ ਰਿੰਦਾ ਖ਼ਿਲਾਫ਼ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ (Red Corner Notice) ਜਾਰੀ ਕੀਤਾ ਹੋਇਆ ਸੀ।
ਦੱਸ ਦੇਈਏ ਕਿ ਪੰਜਾਬ ਸਰਕਾਰ (Punjab Govt) ਤੇ ਏਜੰਸੀਆਂ ਵੱਲੋਂ ਲੰਮੇ ਸਮੇਂ ਤੋਂ ਹਰਵਿੰਦਰ ਸਿੰਘ ਰਿੰਦਾ (Harvinder Singh Rinda) ਦੀ ਭਾਲ ਕੀਤੀ ਜਾ ਰਹੀ ਸੀ,ਉਸ ਨੇ ਪਾਕਿਸਤਾਨ ਵਿੱਚ ਬੈਠ ਕੇ ਪੰਜਾਬ ਵਿੱਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ,ਉਸ ਦਾ ਨੈਟਵਰਕ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ,ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਗੱਲ ਸਾਹਮਣੇ ਆਈ ਸੀ ਕਿ ਗਾਇਕ ਨੂੰ ਰਿੰਦਾ ਵੱਲੋਂ ਵੀ ਫੋਨ ‘ਤੇ ਧਮਕੀ ਮਿਲੀ ਸੀ,ਇਸ ਦੇ ਨਾਲ ਹੀ ਐਨਕਾਊਂਟਰ (Encounter) ਵਿੱਚ ਮਾਰੇ ਗਏ ਦੋ ਸ਼ੂਟਰ ਮਨੂ ਤੇ ਜਗਰੂਪ ਰੂਪਾ ਬਾਰੇ ਵੀ ਇਹੀ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੇ ਬਾਰਡਰ ਪਾਰ ਕਰਕੇ ਜਾਣਾ ਸੀ।
ਹਰਵਿੰਦਰ ਸਿੰਘ ਰਿੰਦਾ ਬੱਬਰ ਖਾਲਸਾ (Harvinder Singh Rinda Babbar Khalsa) ਦੇ ਮੁਖੀ ਵਧਾਵਾ ਸਿੰਘ ਦਾ ਸੱਜਾ ਹੱਥ ਬਣ ਚੁੱਕਾ ਸੀ ਅਤੇ ਪਾਕ ਖੁਫੀਆ ਏਜੰਸੀ ISI ਨੇ ਵੀ ਰਿੰਦਾ ਨੂੰ ਆਪਣੇ ਨਾਲ ਜੋੜ ਲਿਆ ਸੀ,ਹਰਵਿੰਦਰ ਸਿੰਘ ਰਿੰਦਾ ਰਾਹੀਂ ਪੰਜਾਬ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਪਲਾਈ ਸ਼ੁਰੂ ਕੀਤੀ ਗਈ ਸੀ। NIA ਨੇ ਦੋ ਮਹੀਨੇ ਪਹਿਲਾਂ ਉਸ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਸੀ।
ਪੁਲਿਸ ਰਿਕਾਰਡ (Police Records) ਅਨੁਸਾਰ ਹਰਵਿੰਦਰ ਸਿੰਘ ਰਿੰਦਾ ਨੇ 18 ਸਾਲ ਦੀ ਉਮਰ ਵਿੱਚ ਤਰਨਤਾਰਨ ਵਿੱਚ ਆਪਣੇ ਇੱਕ ਰਿਸ਼ਤੇਦਾਰ ਦਾ ਪਰਿਵਾਰਕ ਝਗੜੇ ਕਾਰਨ ਕਤਲ ਕਰ ਦਿੱਤਾ ਸੀ,ਇਹ ਘਟਨਾ 2008 ਦੀ ਹੈ ਅਤੇ ਉਸ ਤੋਂ ਬਾਅਦ ਵਿੱਚ ਰਿੰਦਾ ਗ੍ਰਿਫਤਾਰ ਕਰ ਲਿਆ ਗਿਆ,ਹਰਵਿੰਦਰ ਸਿੰਘ ਰਿੰਦਾ ਅਤੇ ਉਸ ਦਾ ਚਚੇਰਾ ਭਰਾ 2015 ਤੱਕ ਜੇਲ੍ਹ ਵਿੱਚ ਸਨ,ਦੱਸਿਆ ਜਾ ਰਿਹਾ ਕਈ ਰਿੰਦਾ ‘ਤੇ ਨਾਂਦੇੜ (Nanded) ‘ਚ ਕਰੀਬ 14 ਅਤੇ ਪੰਜਾਬ ‘ਚ 23 ਤੋਂ ਵੱਧ ਮਾਮਲੇ ਦਰਜ ਸਨ।