Ferozepur,Canada, (Punjab Today News Ca):- ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
ਅਜਿਹੀ ਹੀ ਖ਼ਬਰ ਕੈਨੇਡਾ (Canada) ਤੋਂ ਆਈ ਹੈ,ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ,ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਸਿੰਘ ਖੋਸਾ (22) ਵਜੋਂ ਹੋਈ ਹੈ,ਮ੍ਰਿਤਕ ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ (Ferozepur District) ਦੇ ਪਿੰਡ ਕੋਟ ਕਰੋੜ ਕਲਾਂ (Village Kot Crore Kalan) ਦਾ ਰਹਿਣ ਵਾਲਾ ਸੀ।
ਅਰਸ਼ਦੀਪ ਸਿੰਘ (Arshdeep Singh) ਇਕ ਸਾਲ ਪਹਿਲਾਂ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ (Canada Student Visa) ਉਤੇ ਗਿਆ ਸੀ ਤੇ ਬੀਤੀ 18 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ,ਅਰਸ਼ਦੀਪ ਸਿੰਘ (Arshdeep Singh) ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ,ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ,ਅਰਸ਼ਦੀਪ ਸਿੰਘ (Arshdeep Singh) ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।