Amritsar,(PUNJAB TODAY NEWS CA):- ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ (Jathedar Amritpal Singh) ਦੀ ਅਗਵਾਈ ਵਿਚ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ਦਰਮਿਆਨ ‘ਖ਼ਾਲਸਾ-ਵਹੀਰ’ (‘Khalsa-Vehir’) ਸ਼ੁਰੂ ਹੋਈ,ਇਸ ਵਹੀਰ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ,ਇਸ ਮੌਕੇ ਅੰਮ੍ਰਿਤਪਾਲ ਨੇ ਕਿਹਾ ਨਸ਼ਿਆਂ ਵਿੱਚ ਡੁੱਬੀ ਜਵਾਨੀ ਅਤੇ ਆਮ ਲੋਕਾਂ ਨੂੰ ਗੁਰੂ ਦੇ ਲੜ ਨਾਲ ਜੋੜਨ ਦਾ ਇਹ ਅਹਿਮ ਉਪਰਾਲਾ ਹੈ।
ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਪਹੁੰਚੇ ਜਥੇਦਾਰ ਅੰਮ੍ਰਿਤਪਾਲ ਸਿੰਘ (Jathedar Amritpal Singh) ਨੇ ਕਿਹਾ ਕਿ ਇਸ ਵਹੀਰ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ,ਜਥੇਦਾਰ ਅੰਮ੍ਰਿਤਪਾਲ ਸਿੰਘ (Jathedar Amritpal Singh) ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਇਹ ਵਹੀਰ ਜੰਡਿਆਲਾ ਗੁਰੂ ਪਹੁੰਚ ਜਾਵੇਗੀ,ਜਿੱਥੇ ਲੋਕਾਂ ਨੂੰ ਅੰਮ੍ਰਿਤ ਛਕਾਉਣ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗੀ,ਖ਼ਾਲਸਾ-ਵਹੀਰ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ।
ਜਥੇਦਾਰ ਅੰਮ੍ਰਿਤਪਾਲ ਸਿੰਘ (Jathedar Amritpal Singh) ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਪੁੱਜ ਕੇ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ,ਖਾਲਸਾ ਵਹੀਰ ਇਥੇ ਨਹੀਂ ਰੁਕੇਗੀ,ਅਗਲਾ ਖਾਲਸਾ ਵਹੀਰ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਵੇਗੀ,ਇਸ ਦੇ ਪੜਾਵਾਂ ਬਾਰੇ ਜਾਣਕਾਰੀ ਜਲਦੀ ਦਿੱਤੀ ਜਾਵੇਗੀ,ਇਸ ਦੌਰਾਨ ਇਹ ਵਹੀਰ ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ, ਕਪੂਰਥਲਾ, ਕਰਤਾਰਪੁਰ, ਜਲੰਧਰ, ਫਗਵਾੜਾ, ਬਹਿਰਾਮ, ਨਵਾਂ ਸ਼ਹਿਰ, ਬਲਾਚੌਰ, ਰੋਪੜ ਤੋਂ ਹੁੰਦੀ ਹੋਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ।