
Gujarat,(Punjab Today News Ca):- ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਦੇ ਪਹਿਲੇ ਪੜਾਅ ਦੀ ਵੋਟਿੰਗ (Voting) ਤੋਂ ਪਹਿਲਾਂ ਹਰ ਪਾਰਟੀ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ,ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ (Delhi CM Arvind Kejriwal), ਨੇ ਵੀ ਐਤਵਾਰ ਨੂੰ ਚੋਣ ਪ੍ਰਚਾਰ ਦੌਰਾਨ ਵੱਡੀ ਭਵਿੱਖਬਾਣੀ ਕੀਤੀ ਹੈ,ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣ ਰਹੀ ਹੈ।
ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ 27 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਇੰਨੀ ਬੌਖਲਾਈ ਹੈ,ਇੱਥੇ ਲੋਕ ਡਰੇ ਹੋਏ ਹਨ,ਮੈਂ ਪਹਿਲੀ ਵਾਰ ਸੁਣਿਆ ਹੈ ਕਿ ਵੋਟਰ ਇਹ ਦੱਸਣ ਤੋਂ ਡਰਦੇ ਹਨ ਕਿ ਉਹ ਕਿਸ ਨੂੰ ਵੋਟ ਦੇ ਰਹੇ ਹਨ,ਭਾਜਪਾ ਦੇ ਵੋਟਰ ‘ਆਪ’ ਨੂੰ ਵੋਟ ਪਾਉਣ ਜਾ ਰਹੇ ਹਨ,ਅੱਜ ਮੈਂ ਇੱਕ ਭਵਿੱਖਬਾਣੀ ਲਿਖਣ ਜਾ ਰਿਹਾ ਹਾਂ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣ ਰਾਹੀਂ ਹੈ।
ਇਸ ਤੋਂ ਇਲਾਵਾ ‘ਆਪ’ ਕਨਵੀਨਰ ਨੇ ਪੁਰਾਣੀ ਪੈਨਸ਼ਨ ਲਾਗੂ (Old Pension Applies) ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ 31 ਜਨਵਰੀ ਤੱਕ ਪੁਰਾਣੀ ਪੈਨਸ਼ਨ ਸਕੀਮ (Old Pension Scheme) ਜਾਰੀ ਕਰ ਦਿੱਤੀ ਜਾਵੇਗੀ,ਇੱਥੇ ਕੱਚੇ ਕਾਮੇ, ਡਰਾਈਵਰ, ਕੰਡਕਟਰ, ਹੋਮ ਗਾਰਡ ਤੇ ਵਰਕਰ ਹਨ,ਉਨ੍ਹਾਂ ਦੇ ਕਈ ਮਸਲੇ ਹਨ,ਅਸੀਂ ਕਰਮਚਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ,ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਮੇਰੀ ਭਵਿੱਖਬਾਣੀ ਸਹੀ ਨਿਕਲਦੀ ਹੈ,2014 ਵਿੱਚ ਜਦੋਂ ਦਿੱਲੀ ਵਿੱਚ ਚੋਣਾਂ ਹੋਈਆਂ ਤਾਂ ਮੈਂ ਇੱਕ ਪੱਤਰਕਾਰ ਨੂੰ ਲਿਖ ਕੇ ਦਿੱਤਾ ਸੀ ਕਿ ਇਸ ਵਾਰ ਕਾਂਗਰਸ ਨੂੰ ਜ਼ੀਰੋ ਸੀਟਾਂ ਮਿਲਣਗੀਆਂ,ਕਿਸੇ ਨੇ ਯਕੀਨ ਨਹੀਂ ਕੀਤਾ ਪਰ ਕਾਂਗਰਸ ਦੀ ਜ਼ੀਰੋ ਸੀਟ ਆਈ ਸੀ।