
PUNJAB TODAY NEWS CA:- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Punjabi Singer Sidhu Moosewala Murder Case) ਦੇ ਮਾਸਟਰ ਮਾਈਂਡ ਗੋਲਡੀ ਬਰਾੜ (Mastermind Goldie Brar) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ,ਸੂਤਰਾਂ ਅਨੁਸਾਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ (California) ‘ਚ ਹਿਰਾਸਤ ‘ਚ ਲਿਆ ਗਿਆ ਹੈ,ਗੋਲਡੀ ਬਰਾੜ ਦੇ ਗ੍ਰਿਫਤਾਰ ਦੀ ਖਬਰ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬੋਲੇ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ।
ਮੈਂ ਇਸ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ,ਉਹਨਾਂ ਕਿਹਾ ਕਿ ਗੋਲਡੀ ਬਰਾੜ ਲੱਖਾਂ ਮਾਵਾਂ ਦੇ ਪੁੱਤਾਂ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ,ਪੰਜਾਬ ਨੂੰ ਬਰਬਾਦ ਕਰ ਰਿਹਾ ਹੈ,ਇਹੋ ਜਿਹੇ ਬੰਦੇ ਨੂੰ ਫਾਂਸੀ ਲਗਾ ਦੇਣੀ ਚਾਹੀਦੀ ਹੈ,ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ (Goldie Brar) ਨੂੰ ਫੜਾ ਦਿਓ ਇਸ ਦੇ ਬਦਲੇ ਮੈਂ 2 ਕਰੋੜ ਰੁਪਏ ਦੇਵਾਂਗਾ ਇਸ ਲਈ ਭਾਵੇਂ ਮੈਨੂੰ ਆਪਣੀ ਜ਼ਮੀਨ ਕਿਉਂ ਨਾ ਵੇਚਣੀ ਪਵੇ,ਤੇ ਅਗਲੇ ਹੀ ਦਿਨ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਨਜ਼ਰਬੰਦ ਕੀਤਾ ਗਿਆ ਹੈ,ਅਜੇ ਤੱਕ ਕੈਲੀਫੋਰਨੀਆ ਸਰਕਾਰ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।