
Sri Anandpur Sahib,(Punjab Today News Ca):- ਸ੍ਰੀ ਆਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਹੋਣ ਵਾਲੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (State Level Primary School Sports) ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਸਣੇ ਅਧਿਆਪਕਾਂ ਅਤੇ ਹੋਰਨਾਂ ਲਈ 9 ਦਸੰਬਰ ਨੂੰ ਛੁੱਟੀ ਰਹੇਗੀ,ਇਸ ਦੇ ਨਾਲ ਹੀ ਰੂਪਨਗਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ 9 ਦਸੰਬਰ ਨੂੰ ਛੁੱਟੀ ਰਹੇਗੀ,ਇਹ ਐਲਾਨ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਕੀਤਾ।
ਇਨ੍ਹਾਂ ਖੇਡਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਸਟਾਫ਼ ਅਤੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ ਬੱਚਿਆਂ ਦੇ ਨਾਲ ਡਿਊਟੀ ‘ਤੇ ਮੌਜੂਦ ਅਧਿਆਪਕਾਂ ਅਤੇ ਪ੍ਰਬੰਧਕੀ ਸਟਾਫ਼ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਨ੍ਹਾਂ ਖੇਡਾਂ ਦੇ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸਾਰਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ,ਉਨ੍ਹਾਂ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਕੁੱਲ 5143 ਖਿਡਾਰੀਆਂ ਅਤੇ 800 ਅਧਿਆਪਕਾਂ ਨੇ ਵੀ ਭਾਗ ਲਿਆ,ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਕਾਲ ਕਰਕੇ 2 ਸਾਲ ਤੋਂ ਵੱਧ ਸਮੇਂ ਬਾਅਦ ਰਾਜ ਦੇ ਉਭਰਦੇ ਖਿਡਾਰੀਆਂ ਨੇ ਇਨ੍ਹਾਂ ਰਾਜ ਪੱਧਰੀ ਖੇਡਾਂ ਵਿੱਚ ਭਾਰੀ ਉਤਸ਼ਾਹ ਦਿਖਾਇਆ ਹੈ।