
PUNJAB TODAY NEWS CA:- ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ (Punjab’s Famous Singer Sidhu Moosewala) ਦੇ ਗੀਤ ‘ਜਾਂਦੀ ਵਾਰ’ ‘ਤੇ ਇਕ ਵਾਰ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ,ਰਿਲੀਜ਼ ਹੋਣ ‘ਤੋਂ ਪਹਿਲਾਂ ਹੀ ਸਿੱਧੂ ਦੇ ਗੀਤ ‘ਜਾਂਦੀ ਵਾਰ’ ‘ਤੇ ਮਾਨਸਾ ਦੀ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ,ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ ‘ਤੇ ਅਦਾਲਤ ਸਿੱਧੂ ਮੂਸੇਵਾਲਾ (Sidhu Moosewala) ਦੇ ਕੁੱਝ ਗੀਤਾਂ ‘ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ।
ਜਿਨ੍ਹਾਂ ਗੀਤਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਵੀ ਰਿਲੀਜ਼ ਕੀਤਾ ਗਿਆ ਸੀ,ਇਸ ਗੀਤ ‘ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕੰਪਨੀ ਅਤੇ ਮਿਊਜ਼ਿਕ ਪ੍ਰਡਿਊਸਰ ਡਾਇਰੈਕਟਰਾਂ (Company And Music Producer Directors) ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
‘ਜਾਂਦੀ ਵਾਰ’ ਗੀਤ ‘ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ,ਪਰ ਅਜੇ ਤੱਕ ਮਾਣਯੋਗ ਅਦਾਲਤ ‘ਚ ਕੋਈ ਪੱਖ ਨਹੀਂ ਰੱਖਿਆ ਗਿਆ,ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ (Sidhu Moosewala) ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
ਇਸਦੇ ਨਾਲ ਹੀ ਦੱਸ ਦੇਈਏ ਕਿ ਆਉਣ ਵਾਲੇ ਸਮੇ ‘ਚ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਮਰਚੈਂਟ ਕੰਪਨੀ ਵਲੋਂ ਰਿਲੀਜ਼ ਹੋਵੇਗਾ,ਜਿਸ ਨੂੰ ਲੈ ਕੇ ਮਿਊਜ਼ਿਕ ਇੰਡਸਟਰੀ ‘ਚ ਕਾਫ਼ੀ ਚਰਚਾ ਹੋ ਰਹੀ ਹੈ,ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ (Punjab’s Famous Singer Sidhu Moosewala) ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ (YouTube) ਦੇ ਨਾਲ-ਨਾਲ ਹੋਰ ਚੈਨਲਾਂ ‘ਤੇ ਵੀ ਸੁਣਿਆ ਜਾ ਰਿਹਾ ਹੈ।