CHANDIGARH,(PUNJAB TODAY NEWS CA):- ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਮਗਰੋਂ CM ਭਗਵੰਤ ਮਾਨ (CM Bhagwant Mann) ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ,ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਆਪਣੀ ਸਰਕਾਰ ਬਹੁਤ ਉਮੀਦਾਂ ਹਨ,ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਪੰਜਾਬ ਸਿਰਜਾਂਗੇ ਜਿਸ ਵਿੱਚ ਵਿਦੇਸ਼ ਗਏ ਲੋਕ ਵੀ ਵਾਪਸ ਪਰਤ ਆਉਣਗੇ,CM ਮਾਨ ਨੇ ਕਿਹਾ ਹੈ ਕਿ ਉਹ ਬਾਹਰ ਵੱਸਦੇ ਪੰਜਾਬੀਆਂ ਨੂੰ ਵੀ ਮੋੜ ਲਿਆਉਣਗੇ…ਖਾਸ ਕਰ ਕੇ ਉਨ੍ਹਾਂ ਲੋਕਾਂ ਨੂੰ ਜਿਹੜੇ ਸਰੀਰਕ ਤੌਰ ‘ਤੇ ਬਾਹਰ ਚਲੇ ਗਏ ਪਰ ਉਨ੍ਹਾਂ ਦਾ ਦਿਲ-ਦਿਮਾਗ ਇੱਥੇ ਹੀ ਨੇ…ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਰੰਗਲੇ ਪੰਜਾਬ ਵੱਲ ਮੋੜਿਆ ਜਾਵੇਗਾ।
ਦਰਅਸਲ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਿਤ ਕਰ ਰਹੇ ਸੀ,ਇਸ ਮੌਕੇ ਉਨ੍ਹਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨੇ ਲਾ ਰਹੀਆਂ ਹਨ,ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ,ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ,ਪੰਜਾਬ ਵਿੱਚ ਪੰਜਾਬੀ ਬੋਲਣ ‘ਤੇ ਜੁਰਮਾਨਾ ਲਗਾਉਣਾ ਬੇਹੱਦ ਗਲਤ ਗੱਲ ਹੈ,ਅਸੀਂ ਹੁਣ ਜਿਹੜਾ ਵੀ ਸਕੂਲ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਕਰੇਗਾ ਉਸ ਦੀ ਮਾਨਤਾ ਰੱਦ ਕਰਾਂਗੇ।
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ,ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ,ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ,ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਸਾਧਨ ਮੁਹੱਈਆ ਕਰਵਾਉਣ ਲਈ ਪੰਜਾਬ ਜਲਦੀ ਹੀ ਇੰਡਸਟਰੀ ਹੱਬ ਬਣਨ ਜਾ ਰਿਹਾ ਹੈ।