Punjab Today News Ca:- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ (Murder Case of Punjabi Singer Sidhu Moosewala) ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (Punjab Anti Gangster Task Force) (AGTF),ਖੁਫੀਆ ਏਜੰਸੀਆਂ ਅਤੇ NIA ਅਧਿਕਾਰੀਆਂ ਨੇ ਨਵੀਂ ਦਿੱਲੀ (New Delhi) ਵਿੱਚ ਅਮਰੀਕੀ ਏਜੰਸੀ FBI ਦੀ ਇੱਕ ਟੀਮ ਨਾਲ ਅਹਿਮ ਮੀਟਿੰਗ ਕੀਤੀ,ਇਸ ਮੀਟਿੰਗ ਵਿੱਚ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Mastermind Goldie Brar) ਦੀ ਹਵਾਲਗੀ ਲਈ ਜ਼ਮੀਨ ਤਿਆਰ ਕਰਨ ਲਈ ਸਲਾਹ ਮਸ਼ਵਰਾ ਕੀਤਾ ਗਿਆ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ AGTF ਅਧਿਕਾਰੀਆਂ ਨੇ ਦੱਸਿਆ ਕਿ ਗੋਲਡੀ ਖਿਲਾਫ ਕਈ ਮਾਮਲੇ ਦਰਜ ਹਨ ਅਤੇ ਉਨ੍ਹਾਂ ਦੀ ਇੱਕ ਟੀਮ ਹਾਲ ਹੀ ਵਿੱਚ ਅਮਰੀਕਾ ਵਿੱਚ ਸੀ,ਉਸ ਨੂੰ FBI ਅਧਿਕਾਰੀਆਂ ਨੇ ਠੋਸ ਸਬੂਤਾਂ ਨਾਲ ਘੱਟੋ-ਘੱਟ ਦੋ-ਤਿੰਨ ਕੇਸ ਫਾਈਲਾਂ ਤਿਆਰ ਕਰਨ ਲਈ ਕਿਹਾ।
ਦੱਸ ਦੇਈਏ ਕਿ CM ਭਗਵੰਤ ਮਾਨ ਵੱਲੋਂ 2 ਦਸੰਬਰ ਨੂੰ ਦਾਅਵਾ ਕੀਤਾ ਗਿਆ ਸੀ ਕਿ ਗੈਂਗਸਟਰ ਗੋਲਡੀ ਬਰਾੜ (Gangster Goldie Brar) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਹ ਜਲਦੀ ਹੀ ਪੰਜਾਬ ਪੁਲਿਸ (Punjab Police) ਦੀ ਹਿਰਾਸਤ ਵਿੱਚ ਹੋਵੇਗਾ,ਦੂਜੇ ਪਾਸੇ ਗੈਂਗਸਟਰ ਨੇ ਇੱਕ ਕਥਿਤ ਇੰਟਰਵਿਊ ਵਿੱਚ ਐਲਾਨ ਕੀਤਾ ਸੀ ਕਿ ਉਹ ਕਦੇ ਵੀ ਜ਼ਿੰਦਾ ਨਹੀਂ ਫੜਿਆ ਜਾਵੇਗਾ,ਪਰ ਕੁਝ ਦਿਨਾਂ ਬਾਅਦ ਗੋਲਡੀ ਨੇ ਇੱਕ ਯੂ-ਟਿਊਬ ਚੈਨਲ (YouTube Channel) ‘ਤੇ ਇੱਕ ਆਡੀਓ ਜਾਰੀ ਕਰ ਕਿਹਾ ਸੀ ਕਿ ਉਹ ਬਹੁਤ ਪਹਿਲਾਂ ਕੈਨੇਡਾ ਅਤੇ ਅਮਰੀਕਾ ਛੱਡ ਗਿਆ ਸੀ ਅਤੇ ਇਸ ਸਮੇਂ ਯੂਰਪ ਵਿੱਚ ਹੈ ਅਤੇ ਕਦੇ ਵੀ ਜਿਊਂਦਾ ਨਹੀਂ ਫੜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਸਾਲ 29 ਮਈ ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,ਜਿਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ (Gangster Goldie Brar) ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ,ਇਸ ਘਟਨਾ ਤੋਂ ਬਾਅਦ ਉਹ ਕੈਨੇਡਾ ਤੋਂ ਅਮਰੀਕਾ ਚਲਾ ਗਿਆ ਸੀ,ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਣ ਤੋਂ ਬਾਅਦ ਪੰਜਾਬ ਪੁਲਿਸ (Punjab Police) ਨੇ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ।