CHANDIGARH,(PUNJAB TODAY NEWS CA):- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਪੰਜਾਬੀ ਬੋਲੀ ਨੂੰ ਲੈ ਕੇ ਸਖਤ ਕਦਮ ਚੁੱਕੇ ਜਾ ਰਹੇ ਹਨ,CM ਭਗਵੰਤ ਮਾਨ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਪੁਲਿਸ ਮਹਿਕਮੇ (Police Departments) ਵਿੱਚ ਵੀ ਪੰਜਾਬੀ ਬੋਲੀ ਦਾ ਸਤਿਕਾਰ ਵੇਖਣ ਨੂੰ ਮਿਲ ਰਿਹਾ ਹੈ,ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਨੇ ਇਸਦੀ ਇੱਕ ਵੱਖਰੀ ਮਿਸਾਲ ਪੇਸ਼ ਕੀਤੀ ਹੈ,ਦਰਅਸਲ,ਪੰਜਾਬ ਦੇ DGP ਨੇ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ਵਿੱਚ ਨੇਮ ਪਲੇਟ (Name Plate) ਲਗਾਈ ਹੈ,ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪੁਲਿਸ ਮੁਲਾਜ਼ਮਾਂ (Police Personnel) ’ਤੇ ਪੈ ਸਕਦਾ ਹੈ।
ਦਰਅਸਲ, CM ਭਗਵੰਤ ਮਾਨ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਵੱਲੋਂ ਇਹ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ,ਉਨ੍ਹਾਂ ਨੇ ਆਪਣੀ ਵਰਦੀ ’ਤੇ ਅੰਗਰੇਜ਼ੀ ਭਾਸ਼ਾ ਵਿੱਚ ਲੱਗੀ ਨੇਮ ਪਲੇਟ ਉਤਾਰ ਦਿੱਤੀ ਹੈ,ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਵਰਦੀ ’ਤੇ ਲੱਗੀ ਨੇਮ ਪਲੇਟ ’ਤੇ ਪੰਜਾਬੀ ਭਾਸ਼ਾ (Punjabi Language) ਵਿੱਚ ਉਨ੍ਹਾਂ ਦਾ ਨਾਂ ਲਿਖਿਆ ਹੋਇਆ ਹੈ,ਇਸ ਬਾਰੇ ਡੀਜੀਪੀ ਗੌਰਵ ਯਾਦਵ (DGP Gaurav Yadav) ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ (Name Plate Punjabi) ਵਿੱਚ ਲਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਦਿਆਂ ਪਟਿਆਲਾ ਦੇ SSP ਵਰੁਣ ਸ਼ਰਮਾ IPS ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਸੀ,ਉਨ੍ਹਾਂ ਨੇ ਆਪਣੀ ਵਰਦੀ ਉੱਪਰ ਪੰਜਾਬੀ ਭਾਸ਼ਾ ਵਿੱਚ ਨੇਮ ਪਲੇਟ ਲਾਈ ਸੀ,ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਦੇ ਇਸ ਕਦਮ ਮਗਰੋਂ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਜੋ ਕਦਮ ਖੁਦ ਚੁੱਕਿਆ ਹੈ, ਉਸ ਦਾ ਸਕਾਰਾਤਮਕ ਅਤੇ ਮਨੋਵਿਗਿਆਨਕ ਪ੍ਰਭਾਵ ਹੋਰਨਾਂ ਪੁਲਿਸ ਅਧਿਕਾਰੀਆਂ ’ਤੇ ਵੀ ਵੇਖਣ ਨੂੰ ਮਿਲੇਗਾ,ਹੋਰ ਪੁਲਸ ਅਧਿਕਾਰੀ ਵੀ ਪੁਲਸ ਕਪਤਾਨ ਦੇ ਨਕਸ਼ੇ-ਕਦਮਾਂ ’ਤੇ ਚੱਲਦੇ ਹੋਏ ਆਪਣੀ ਵਰਦੀ ’ਤੇ ਲੱਗੀਆਂ ਨੇਮ ਪਲੇਟਾਂ ’ਤੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂ ਲਿਖਵਾ ਸਕਦੇ ਹਨ।