Mansa,(Punjab Today News Ca):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਵਿਦੇਸ਼ ਤੋਂ ਵਾਪਸ ਆਉਂਦੇ ਹੀ ਮਾਨਸਾ ਦੇ ਪਿੰਡ ਮੂਸੇਵਾਲਾ ਪਹੁੰਚੇ,ਉਹ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮਿਲੇ ਅਤੇ ਸਿੱਧੂ ਦੀ ਮੌਤ ਦਾ ਦੁੱਖ ਸਾਂਝਾ ਕੀਤਾ,ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਾਨਸਾ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਕਿ ਜੇਕਰ ਉਹ ਮਾਨਸਾ ਆਏ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੀਤੀ ਰਾਤ ਮੂਸੇਵਾਲਾ ਦੇ ਘਰ ਠਹਿਰੇ ਸਨ,ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਨਾਲ ਚੰਨੀ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ,ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਤੋਂ ਬਾਅਦ ਉਹ ਪਹਿਲੀ ਵਾਰ ਸਿੱਧੂ ਦੇ ਪਰਿਵਾਰ ਨੂੰ ਮਿਲਣ ਲਈ ਪਿੰਡ ਪਹੁੰਚੇ ਹਨ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਨੇ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਪਰਿਵਾਰ ਦੇ ਨਾਲ ਹਨ,ਉਹ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਅਤੇ ਸੰਘਰਸ਼ ਕਰਨਗੇ।
ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਜਦੋਂ ਮਾਨਸਾ ਆ ਰਹੇ ਸਨ ‘ਤਾਂ ਉਨ੍ਹਾਂ ਨੂੰ ਮਾਨਸਾ ਪੁਲਿਸ (Mansa Police) ਦਾ ਫੋਨ ਆਇਆ ਕਿ ਉਹ ਮਾਨਸਾ ਨਾ ਆਉਣ,ਜੇਕਰ ਉਹ ਆਉਂਦੇ ਹਨ ‘ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ,ਇਸਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਜੇਕਰ ਮਾਨਸਾ ਆਉਣਾ ਹੋਵੇ ਤਾਂ ਉਹ ਮੂਸੇਵਾਲਾ ਦੇ ਘਰ ਰਾਤ ਨਾ ਠਹਿਰੇ,ਦੱਸ ਦੇਈਏ ਚਰਨਜੀਤ ਸਿੰਘ ਚੰਨੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਕੋਲ ਰਾਤ ਰਹੇ ਸਨ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੁਲਿਸ ਹੁਣ ਚਲਾਨ ਪੇਸ਼ ਕਰ ਰਹੀ ਹੈ,ਉਨ੍ਹਾਂ ਦੱਸਿਆ ਕਿ ਇਹ ਚਲਾਨ ਉਨ੍ਹਾਂ ਅਤੇ ਸ਼ੁਭਦੀਪ ਦੋਵਾਂ ‘ਤੇ ਦਿੱਤਾ ਗਿਆ ਹੈ,ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਮਰ ਜਾਂਦਾ ਹੈ ਤਾਂ ਚਲਾਨ ਦਾਇਰ ਨਹੀਂ ਕੀਤਾ ਜਾਂਦਾ, ਕੈਂਸਲੇਸ਼ਨ ਦਾਇਰ ਕੀਤਾ ਜਾਂਦਾ ਹੈ,ਪਰ ਉਨ੍ਹਾਂ ਨੇ ਚਲਾਨ ਦੇ ਦਿੱਤਾ।