NEW DELHI,(PUNJAB TODAY NEWS CA):- ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਦਾ ਮੁੱਦਾ ਉਠਾਇਆ,ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਚੱਢਾ ਨੇ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਨੂੰ ਹੈਰੀਟੇਜ ਸਿਟੀ (Heritage City) ਦਾ ਦਰਜਾ ਦੇਣ ਦੀ ਮੰਗ ਉਠਾਈ,ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਨੇ ਇਸ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ,ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਸਰਕਾਰ ਨੂੰ ਖਾਸ ਫੰਡ ਪ੍ਰਦਾਨ ਕਰਨਾ ਚਾਹੀਦਾ ਹੈ।
ਰਾਘਵ ਚੱਢਾ ਨੇ ਕਿਹਾ ਕਿ ਆਨੰਦਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ,ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ,ਇਥੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ,ਲੱਖਾਂ ਦੀ ਗਿਣਤੀ ਵਿੱਚ ਲੋਕ ਇਥੇ ਮੱਥਾ ਟੇਕਣ ਆਉਂਦੇ ਹਨ, ਵਾਹਿਗੁਰੂ ਦਾ ਅਸ਼ੀਰਵਾਦ ਲੈਣ ਗੁਰੂ ਸਾਹਿਬ ਦੇ ਮੱਥਾ ਟੇਕਦੇ ਹਨ,ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੇ ਵਿਕਾਸ ਲਈ ਖਾਸ ਫੰਡ ਦਿੱਤੇ ਜਾਣੇ ਚਾਹੀਦੇ ਹਨ ਅਤੇ ਇਸ ਨੂੰ ਹੈਰੀਟੇਜ ਸਿਟੀ ਦਾ ਦਰਜਾ ਦਿੱਤਾ ਜਾਵੇ।
ਇਸ ‘ਤੇ ਟੂਰਿਜ਼ਮ ਵਿਭਾਗ ਦੇ ਮੰਤਰੀ ਜੀ. ਪ੍ਰਹਿਲਾਦ ਨੇ ਕਿਹਾ ਕਿ ਅਸੀਂ ਇਸ ਗੱਲ ‘ਤੇ ਧਿਆਨ ਦਿਆਂਗੇ,ਸਮੇਂ-ਸਮੇਂ ‘ਤੇ ਸੂਬਾ ਸਰਕਾਰਾਂ ਦੇ ਮਤੇ ਆਉਣੇ ਚਾਹੀਦੇ ਹਨ,ਜੇ ਸੂਬਾ ਸਰਕਾਰ ਦਾ ਕੋਈ ਮਤਾ ਆਉਂਦਾ ਹੈ ਤਾਂ ਜ਼ਰੂਰ ਇਸ ‘ਤੇ ਵਿਚਾਰ ਕੀਤਾ ਜਾਏਗਾ,ਇਸ ਤੋਂ ਪਹਿਲਾਂ ਸਾਂਸਦ ਨੇ ਸਦਨ ਵਿਚ ਪੰਜਾਬ ਤੋਂ ਸਾਰੇ ਵੱਡੇ ਦੇਸ਼ਾਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੇ ਜਾਣ ਦੀ ਮੰਗ ਚੁੱਕੀ ਸੀ,ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਮੰਗ ਕਰਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕਿਹਾ ਸੀ ਕਿ ਇਹ ਪੰਜਾਬ ਦੇ ਲੋਕਾਂ ਦੀ ਬਹੁਤ ਅਹਿਮ ਸਮੱਸਿਆ ਹੈ ਅਤੇ ਸੂਬੇ ਦੇ ਵਿਕਾਸ ਨੂੰ ਦੇਖਦੇ ਹੋਏ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ।