KARNATAKA,(PUNJAB TODAY NEWS CA):- Karnataka Covid Guideline: ਕੋਰੋਨਾ ਵਾਇਰਸ (Corona Virus) ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ,ਚੀਨ ਵਿੱਚ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਰਾਜਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ,ਇਸ ਤੋਂ ਬਾਅਦ ਕਰਨਾਟਕ ਸਰਕਾਰ (Karnataka Govt) ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ,ਕੋਰੋਨਾ ਸੰਕਟ ਦੇ ਵਿਚਕਾਰ,ਕਰਨਾਟਕ ਸਰਕਾਰ ਨੇ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਇੱਕ ਗਾਈਡਲਾਈਨ ਜਾਰੀ ਕੀਤੀ ਹੈ।
ਕਰਨਾਟਕ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਵਾਂ ਸਾਲ ਸਵੇਰੇ 1 ਵਜੇ ਤੱਕ ਹੀ ਮਨਾਇਆ ਜਾ ਸਕਦਾ ਹੈ,ਇਸ ਤੋਂ ਇਲਾਵਾ ਹੁਣ ਸੂਬੇ ‘ਚ ਕਈ ਥਾਵਾਂ ‘ਤੇ ਮਾਸਕ ਪਹਿਨਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ,ਕਰਨਾਟਕ ਦੇ ਸਿਹਤ ਮੰਤਰੀ ਕੇ ਸੁਧਾਕਰ ਨੇ ਇਹ ਜਾਣਕਾਰੀ ਦਿੱਤੀ,ਉਨ੍ਹਾਂ ਕਿਹਾ, “ਘਬਰਾਉਣ ਦੀ ਲੋੜ ਨਹੀਂ ਹੈ, ਬਸ ਸਾਵਧਾਨ ਰਹੋ।”