Fatehgarh Sahib,(Punjab Today News Ca):- Shaheedi Jor Mela 2022: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (Shri Guru Gobind Singh Ji) ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ,ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ।
ਸ਼ਹੀਦੀ ਸਭਾ ਦੀ ਸ਼ੁਰੂਆਤ ਸੋਮਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ (Gurdwara Jyoti Sarup Sahib) ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ ਜਿਸ ਦੇ ਭੋਗ ਕੱਲ੍ਹ ਬੁੱਧਵਾਰ ਨੂੰ ਪਾਏ ਜਾਣਗੇ,ਹਾਸਲ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਆਖੰਡ ਪਾਠ ਸਾਹਿਬ ਦੀ ਆਰੰਭਤਾ ਦਾ ਸਮਾਂ ਸਵੇਰੇ 9 ਵਜੇ ਦੀ ਥਾਂ 7 ਵਜੇ ਕੀਤਾ ਗਿਆ,ਜਿਸ ਕਾਰਨ 28 ਦਸੰਬਰ ਨੂੰ ਭੋਗ ਦਾ ਸਮਾਂ ਹੁਣ ਸਵੇਰੇ 6 ਵਜੇ ਹੋਵੇਗਾ।
ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 28 ਦਸੰਬਰ ਨੂੰ ਨਗਰ ਕੀਰਤਨ ਹੁੰਦਾ ਹੈ ਤੇ ਆਖੰਡ ਪਾਠ ਸਾਹਿਬ ਦੇ ਭੋਗ ਦਾ ਪਹਿਲਾ ਸਮਾਂ 10 ਵਜੇ ਹੁੰਦਾ ਸੀ, ਜਿਸ ਕਾਰਨ ਭੋਗ ਮੌਕੇ ਸ਼ਮੂਲੀਅਤ ਕਰਨ ਵਾਲਿਆਂ ਨੂੰ ਨਗਰ ਕੀਰਤਨ ਦੀ ਆਰੰਭਤਾ ਸਮਾਗਮਾਂ ਵਿੱਚ ਸ਼ਾਮਲ ਹੋਣ ਵੇਲੇ ਦਿੱਕਤ ਆਉਂਦੀ ਸੀ,ਉਨ੍ਹਾਂ ਦੱਸਿਆ ਕਿ ਨਿਹੰਗ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਜਥੇਬੰਦੀਆਂ ਵੱਲੋਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਫ਼ਤਹਿਗੜ੍ਹ ਸਾਹਿਬ (Gurdwara Bibangarh Sahib Canton Budha Dal Fatehgarh Sahib) ਵਿੱਚ 29 ਦਸੰਬਰ ਨੂੰ ਪੁਰਾਤਨ ਰਵਾਇਤਾਂ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਮਹੱਲਾ ਕੱਢਿਆ ਜਾਵੇਗਾ।