PUNJAB TODAY NEWS CA:- ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ (Canadian government) ਨੇ ਨਵੇਂ ਸਾਲ ‘ਤੇ ਪੰਜਾਬੀਆਂ ਅਤੇ ਹੋਰ ਵਿਦੇਸ਼ੀਆਂ ਨੂੰ ਵੱਡਾ ਝਟਕਾ ਦਿੱਤਾ ਹੈ,ਨਵੀਆਂ ਪਾਬੰਦੀਆਂ ਅਨੁਸਾਰ ਹੁਣ ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ,ਜਿਕਰਯੋਗ ਹੈ ਕਿ ਕੈਨੇਡਾ (Canada) ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕੀਤਾ ਸੀ ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।
ਦਰਅਸਲ ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰ ਰਹੇ ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ,ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ,ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਹੀ ਲਾਗੂ ਹੋਵੇਗੀ,ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ 2021 ਵਿੱਚ ਚੋਣ ਪ੍ਰਚਾਰ ਦੌਰਾਨ ਇਹ ਪ੍ਰਸਤਾਵ ਰੱਖਿਆ ਸੀ,ਕੈਨੇਡਾ ਵਿੱਚ ਵਧਦੀਆਂ ਕੀਮਤਾਂ ਕਾਰਨ ਬਹੁਤ ਸਾਰੇ ਲੋਕ ਘਰ ਨਹੀਂ ਖਰੀਦ ਪਾ ਰਹੇ ਹਨ,ਇਹ ਫੈਸਲਾ ਸਥਾਨਕ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ।
ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਘਰ ਖਰੀਦਦਾਰਾਂ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ,ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ,ਕੈਨੇਡਾ ਦੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਕਾਨ ਲੋਕਾਂ ਲਈ ਹਨ ਨਾ ਕਿ ਨਿਵੇਸ਼ਕਾਂ ਲਈ,ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।