
MOHLAI,(PUNJAB TODAY NEWS CA):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਤੋਂ ਰਾਹਤ ਮਿਲੀ ਹੈ,ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ,ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣਾ ਸੀ,ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਹੈ,ਪੁਲਿਸ ਨੂੰ ਚੰਨੀ ਤੋਂ ਸੰਮਨ ਵੀ ਮਿਲੇ ਸਨ।
ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿਆਸਤ ਤੋਂ ਦੂਰੀ ਬਣਾ ਕੇ ਵਿਦੇਸ਼ ਚਲੇ ਗਏ ਸਨ,ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਚਰਨਜੀਤ ਚੰਨੀ ‘ਤੇ ਬਤੌਰ ਮੁੱਖ ਮੰਤਰੀ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਇਆ ਹੈ,ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ ‘ਚ ਹੀ ਦਿੱਤਾ ਹੈ,ਉਹਨਾਂ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਹਨਾਂ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ,ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ।