
Phagwara,(Punjab Today News Ca):- ਪੰਜਾਬ ‘ਚ ਬੀਤੀ ਦੇਰ ਰਾਤ ਜਲੰਧਰ-ਲੁਧਿਆਣਾ ਦੇ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ (Phagwara City) ‘ਚ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ (Police Constable) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ,ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ (SHO Amandeep Nahar) ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ,ਜਾਣਕਾਰੀ ਅਨੁਸਾਰ ਗੈਂਗਸਟਰ ਫਗਵਾੜਾ ‘ਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ।
ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਵਾਜਵਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ,ਬਾਜਵਾ ਨੂੰ ਗੈਂਗਸਟਰਾਂ ਕੋਲ ਪਿਸਤੌਲ ਹੋਣ ਬਾਰੇ ਪਤਾ ਨਹੀਂ ਸੀ,ਜਦੋਂ ਗੈਂਗਸਟਰਾਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ (Policeman) ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ,ਗੋਲੀਬਾਰੀ ਦੌਰਾਨ ਗੋਲੀ ਲੱਗਣ ਕਾਰਨ ਕਮਲ ਬਾਜਵਾ ਡਿੱਗ ਪਿਆ,ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ,ਜਿੱਥੇ ਉਸ ਦੀ ਮੌਤ ਹੋ ਗਈ,ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ (Phagwara Police) ਨੇ ਫਿਲੌਰ ਪੁਲਿਸ ਨੂੰ ਸੂਚਿਤ ਕੀਤਾ,ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ।
ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ,ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ,ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇ.ਪੀ.ਟੀ. ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ,ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ (Ex Gratia Grant) ਦੇਵੇਗੀ,HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ,ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ”।