Chandigarh,(Punjab Today News Ca):- ਪੰਜਾਬ ਅਤੇ ਹਰਿਆਣਾ ਵਿੱਚ ਮੰਗਲਵਾਰ ਨੂੰ ਵੀ ਸੰਘਣੇ ਕੋਹਰੇ ਅਤੇ ਸੀਤ ਲਹਿਰ (Cold Wave) ਦਾ ਕਹਿਰ ਜਾਰੀ ਰਿਹਾ ਰਿਹਾ,ਜੇ ਪੰਜਾਬ ਦੇ ਬਠਿੰਡਾ (Bathinda) ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 2.4 ਅਤੇ ਹਰਿਆਣਾ ਦੇ ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਹੈ,ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਠੰਡ ਅਜੇ ਹੋਰ ਵੀ ਵਧੇਗੀ,ਦੂਜੇ ਪਾਸੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਵਿੱਚ ਬੁੱਧਵਾਰ ਤੋਂ ਆਉਂਦੇ 3 ਦਿਨਾਂ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ,ਇਸ ਦੌਰਾਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਉਥੇ ਹੀ ਉਪਰੀ ਖੇਤਰਾਂ ਵਿੱਚ ਬਰਫਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ,ਮੌਸਮ ਵਿਭਾਗ ਨੇ 12 ਜਨਵਰੀ ਨੂੰ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਲਾਹੌਲ-ਸਪਿਤੀ ਅਤੇ ਕਿੰਨੌਰ ਜ਼ਿਲ੍ਹੇ ਦੇ ਕੁਝ ਹਿੱਸਿਆਂ ਲਈ ਭਾਰੀ ਮੀਂਹ-ਬਰਫਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ।