Chandigarh January 17 (Punjab Today News Ca):- ਇਸ ਸਮੇਂ ਦੀ ਵੱਡੀ ਖਬਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਜ਼ੀਰਾ ਮੋਰਚਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜੀਰਾ ਸ਼ਰਾਬ ਫੈਕਟਰੀ ਬੰਦ (Jira Liquor Factory Closed) ਕਰਨ ਦੇ ਹੁਕਮ ਜਾਰੀ ਕੀਤੇ ਹਨ,ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ… ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ..”