Chandigarh, January 19 (Punjab Today News Ca):- ਭਾਰਤ ਨੇ ਨਿਊਜ਼ੀਲੈਂਡ (New Zealand) ਨੂੰ ਪਹਿਲੇ ਵਨਡੇ ‘ਚ ਹਰਾ ਦਿੱਤਾ ਹੈ,ਸ਼ੁਭਮਨ ਗਿੱਲ ਦੇ ਦੋਹਰੇ ਸੈਂਕੜੇ ਦੇ ਦਮ ‘ਤੇ ਟੀਮ ਇੰਡੀਆ (Team India) ਨੇ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਨੂੰ 12 ਦੌੜਾਂ ਨਾਲ ਹਰਾਇਆ,ਨਿਊਜ਼ੀਲੈਂਡ ਲਈ ਮਾਈਕਲ ਬ੍ਰੇਸਵੇਲ (Michael Bracewell) ਨੇ 78 ਗੇਂਦਾਂ ‘ਤੇ 140 ਦੌੜਾਂ ਦੀ ਪਾਰੀ ਖੇਡੀ ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ,ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਸੀਰੀਜ਼ (Team India Series) ‘ਚ 1-0 ਨਾਲ ਅੱਗੇ ਹੋ ਗਈ ਹੈ।
ਹੈਦਰਾਬਾਦ (Hyderabad) ‘ਚ ਖੇਡੇ ਗਏ ਇਸ ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 8 ਵਿਕਟਾਂ ‘ਤੇ 349 ਦੌੜਾਂ ਬਣਾਈਆਂ,ਸ਼ੁਭਮਨ ਗਿੱਲ (Shubman Gill) ਨੇ ਵਨਡੇ ਕਰੀਅਰ ਦੀ ਸਰਵੋਤਮ ਪਾਰੀ ਖੇਡੀ,ਉਹਨਾਂ ਨੇ 149 ਗੇਂਦਾਂ ‘ਚ 208 ਦੌੜਾਂ ਬਣਾਈਆਂ,ਇਸ ਦੇ ਖਿਲਾਫ ਨਿਊਜ਼ੀਲੈਂਡ ਨੇ 49.2 ਓਵਰਾਂ ‘ਚ 337 ਦੌੜਾਂ ਬਣਾਈਆਂ,ਮਾਈਕਲ ਬ੍ਰੇਸਵੇਲ ਨੇ ਆਪਣੇ ਵਨਡੇ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ।