spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬਹਾਈਕੋਰਟ ਵਲੋਂ ਸਿਮਰਜੀਤ ਸਿੰਘ ਬੈਂਸ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਹਾਈਕੋਰਟ ਵਲੋਂ ਸਿਮਰਜੀਤ ਸਿੰਘ ਬੈਂਸ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਦੀ ਇਰਾਦਾ ਕਤਲ ਆਈ.ਪੀ.ਸੀ. ਦੀ ਧਾਰਾ 307 ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਹੈ, ਜਦਕਿ ਬੈਂਸ ‘ਤੇ ਦਰਜ ਬਲਾਤਕਾਰ ਦੇ ਕੇਸ ਵਿਚ ਅਜੇ ਫੈਸਲਾ ਆਉਣਾ ਬਾਕੀ ਹੈ। ਫਿਲਹਾਲ ਸਿਮਰਜੀਤ ਬੈਂਸ ਜੇਲ੍ਹ ਵਿਚ ਬੰਦ ਹਨ।


ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਦਾ ਵਿਧਾਨ ਸਭਾ ਚੋਣਾਂ 2022 ਵਿਚ ਹਲਕਾ ਆਤਮ ਨਗਰ ਵਿਚ ਕਾਂਗਰਸ ਦੇ ਉਮੀਦਵਾਰ ਕੰਵਲਜੀਤ ਸਿੰਘ ਕੜਵਲ ਨਾਲ ਵਿਵਾਦ ਹੋ ਗਿਆ ਸੀ। ਇਸ ਮਾਮਲੇ ਵਿਚ ਕੜਵਲ ਨੇ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਗੱਡੀ ਤੋੜਨ, ਫਾਇਰਿੰਗ ਕਰਨ ਸਮੇਤ ਕਈ ਦੋਸ਼ ਲਗਾਏ ਸਨ। ਜਿਸ ‘ਤੇ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸਿਮਰਜੀਤ ਬੈਂਸ, ਉਨ੍ਹਾਂ ਦੇ ਭਰਾਵਾਂ ਅਤੇ ਸਮਰਥਕਾਂ ‘ਤੇ ਮਾਮਲਾ ਦਰਜ ਕੀਤਾ ਸੀ। ਦੂਜੇ ਪਾਸੇ ਇਕ ਮਹਿਲਾ ਵਲੋਂ ਵੀ ਬੈਂਸ ‘ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਹਨ। ਦੋਵਾਂ ਮਾਮਲਿਆਂ ਵਿਚ ਹਾਈਕੋਰਟ ਵਿਚ ਬੈਂਸ ਦੇ ਵਕੀਲ ਵਲੋਂ ਰੈਗੂਲਰ ਜ਼ਮਾਨਤ ਲਗਾਈ ਗਈ ਸੀ। ਜਿਸ ਵਿਚ ਕੁੱਟਮਾਰ ਦੇ ਮਾਮਲੇ ਵਿਚ ਜ਼ਮਾਨਤ ਨੂੰ ਸੋਮਵਾਰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments