NEW DELHI,(PUNJAB TODAY NEWS CA):- Petrol-Diesel Rate: ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, 96 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ-ਡੀਜ਼ਲ ਗਲੋਬਲ ਬਾਜ਼ਾਰ ਵਿੱਚ 19 ਜਨਵਰੀ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ,ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ,ਦੱਸ ਦੇਈਏ ਕਿ ਪਿੱਛਲੇ ਦਿਨੀ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਪਹੁੰਚਣ ਵਾਲਾ ਕੱਚਾ ਤੇਲ ਹੁਣ 80 ਡਾਲਰ ਦੇ ਕਰੀਬ ਚੱਲ ਰਿਹਾ ਹੈ,ਲੰਬੇ ਸਮੇਂ ਬਾਅਦ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਦੀ ਨਵੀਂ ਰੇਟ ਲਿਸਟ ਨੂੰ ਅਪਡੇਟ ਕੀਤਾ ਗਿਆ ਹੈ,ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ।
ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਣ ਮਗਰੋਂ Petrol Rs 96.72 and Diesel Rs 89.62 per liter in Delhi, Petrol Rs 106.31 and Diesel Rs 94.27 in Mumbai, Petrol Rs 102.73 and Diesel Rs 94.34 in Chennai, Petrol Rs 106.03 and Diesel Rs 92.76 in Kolkata, Petrol Rs 96.64 and Diesel Rs 89.82 in Noida. Rs., petrol in Lucknow Rs 96.44 and diesel Rs 89.64 and in Patna petrol Rs 108.12 and diesel Rs 94.86 ਪ੍ਰਤੀ ਲੀਟਰ ਵਿਕ ਰਿਹਾ ਹੈ।
ਰਾਜਧਾਨੀ ਦਿੱਲੀ ਅਤੇ ਯੂਪੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ,ਯੂਪੀ ਵਿੱਚ ਡੀਜ਼ਲ 25 ਪੈਸੇ ਸਸਤਾ ਹੋਇਆ ਹੈ,ਪੱਛਮੀ ਬੰਗਾਲ ਵਿੱਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ,ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਪੈਟਰੋਲ-ਡੀਜ਼ਲ ( Petrol-Diesel) ਮਾਮੂਲੀ ਮਹਿੰਗਾ ਹੋ ਗਿਆ ਹੈ,ਚੇੱਨਈ ਵਿੱਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ,ਪਿਛਲੇ ਦਿਨੀਂ ਕੱਚੇ ਤੇਲ ਵਿੱਚ ਭਾਰੀ ਉਤਾਰ-ਚੜ੍ਹਾਅ ਦੇ ਬਾਵਜੂਦ ਲੰਬੇ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ।