spot_img
Thursday, March 28, 2024
spot_img
spot_imgspot_imgspot_imgspot_img
Homeਖੇਡ ਜਗਤਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੈਸ਼ਨਲ ਸਿੱਖ ਖੇਡਾਂ-2022...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ’ਚ ਤਮਗਾ ਜੇਤੂ ਖਿਡਾਰੀਆਂ ਦਾ ਸਨਮਾਨ

Punjab Today News Ca:-

Chandigarh, January 23 (Punjab Today News Ca):-  ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦਿ੍ਰੜਤਾ ਨਾਲ ਮਿਹਨਤ ਕਰਨ ਦੀ ਅਪੀਲ ਕੀਤੀ ਹੈ,ਨੈਸ਼ਨਲ ਸਿੱਖ ਖੇਡਾਂ-2022 ਦੇ ਮਾਰਸ਼ਲ ਆਰਟਸ ਵਿੱਚੋਂ ਤਮਗੇ ਹਾਸਲ ਕਰਨ ਵਾਲੇ ਏਕਮਵੀਰ ਸਿੰਘ ਅਤੇ ਕਰਨਵੀਰ ਸਿੰਘ ਦਾ ਪ੍ਰਸੰਸ਼ਾ ਪੱਤਰ ਨਾਲ ਵਿਸ਼ੇਸ਼ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ (Punjab Govt) ਉਨਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ,ਉਨਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।

ਗੌਰਤਬਲ ਹੈ ਕਿ ਨੈਸ਼ਨਲ ਸਿੱਖ ਖੇਡਾਂ-2022 (National Sikh Games-2022) ਵਿੱਚ ਪਟਿਆਲਾ ਏਕਮਵੀਰ ਸਿੰਘ ਅਤੇ ਮੋਹਾਲੀ ਦੇ ਕਰਨਵੀਰ ਸਿੰਘ ਨੇ ਬੂਡੋ ਕਾਈ ਡੋ ਮਿਕਸਡ ਮਾਰਸ਼ਲ ਆਰਟਸ ਦੇ ਖੇਤਰ ਵਿੱਚ ਸੋਨ ਤਮਗੇ ਹਾਸਲ ਕੀਤੇ ਹਨ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਇਨਾਂ ਖਿਡਾਰੀਆਂ ਵੱਲੋਂ ਸੋਨ ਤਮਗੇ ਹਾਸਲ ਕਰਨ ਸੂਬੇ ਲਈ ਬਹੁਤ ਫਖਰ ਦੀ ਗੱਲ ਹੈ,ਉਨਾਂ ਕਿਹਾ ਕਿ ਇਨਾਂ ਖਿਡਾਰੀਆਂ ਨੇ ਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ,ਉਨਾਂ ਨੇ ਦੋਵਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨਾਂ ਦੀ ਸਿਹਤਯਾਬੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments