spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ...

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Punjab Today News Ca:-

Chandigarh, 25 January 2023,(Punjab Today News Ca):- ਪੰਜਾਬ ਪੁਲਿਸ (Punjab Police) ਦੇ ਆਈਜੀ (IG) ਦੀ ਨੌਕਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਸਿਆਸਤ ਵਿੱਚ ਆਏ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਬਣਾਈ ਗਈ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਹੈ।

ਹਾਲਾਂਕਿ ਅਸਤੀਫਾ ਫਿਲਹਾਲ ਸਵੀਕਾਰ ਨਹੀਂ ਕੀਤਾ ਗਿਆ ਹੈ,ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ (Government Trust Committee) ਦਾ ਚੇਅਰਮੈਨ ਨਿਯੁਕਤ ਕੀਤਾ ਸੀ,ਜ਼ਿਕਰਯੋਗ ਹੈ ਕਿ ਮਾਰਚ 2021 ‘ਚ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ,ਫਿਰ ਉਹ ‘ਆਪ’ ‘ਚ ਸ਼ਾਮਲ ਹੋ ਗਏ,ਇਸ ਤੋਂ ਬਾਅਦ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments