
Chandigarh January 25 (Punjab Today News Ca):- ਇਸ ਸਮੇਂ ਦੀ ਵੱਡੀ ਅੱਪਡੇਟ ਪਿਛਲੇ ਸਾਲ ਹੋਈ ਲਖੀਮਪੁਰ ਹਿੰਸਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ,ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੁਪਰੀਮ ਕੋਰਟ (Supreme Court) ਨੇ ਜ਼ਮਾਨਤ ਦੇ ਦਿੱਤੀ ਹੈ,ਦੱਸ ਦਈਏ ਕਿ ਉਸ ‘ਤੇ ਲਖੀਮਪੁਰ ‘ਚ ਕਿਸਾਨਾਂ ਨੂੰ ਆਪਣੀ ਗੱਡੀ ਹੇਠਾਂ ਕੁਚਲਣ ਦਾ ਦੋਸ਼ ਹੈ,ਜਿਕਰਯੋਗ ਕਰਨਾ ਬਣਦਾ ਹੈ ਕਿ ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ 3 ਅਕਤੂਬਰ 2021 ਨੂੰ ਹਿੰਸਾ ਹੋਈ ਸੀ,ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਦੇ ਕਹਿਣ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਜੀਪ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ‘ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ,ਹਿੰਸਾ ਭੜਕਣ ਤੋਂ ਬਾਅਦ ਇਸ ਪੂਰੀ ਘਟਨਾ ‘ਚ ਇੱਕ ਪੱਤਰਕਾਰ ਸਮੇਤ 8 ਲੋਕਾਂ ਦੀ ਜਾਨ ਚਲੀ ਗਈ ਸੀ।