
Chandigarh 28 January (Punjab Today News Ca):- ਕਤਲ ਅਤੇ ਬਾਲਾਤਕਾਰ ਵਰਗੇ ਮਾਮਲਿਆਂ ਵਿੱਚ ਸਜਾ ਕੱਟ ਰਹੇ ਅਤੇ ਪੈਰੋਲ ਤੇ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੱਲ੍ਹ ਨੂੰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਸਲਾਬਤਪੁਰਾ ਵਿਚ ਸਤਿਸੰਗ (Salabatpura Vichsatsing) ਹੋਵੇਗਾ,ਇਹ ਸਤਿਸੰਗ ਵਰਚੂਅਲ (Satsang Virtual) ਹੋਵੇਗਾ ਅਤੇ ਡੇਰਾ ਮੁਖੀ ਦੇ ਪੈਰੋਲ ਤੋਂ ਆਉਣ ਤੋਂ ਬਾਅਦ ਸਿਰਸਾ ਤੋਂ ਬਾਅਦ ਪੰਜਾਬ ਵਿਚ ਇਹ ਪਹਿਲਾ ਵੱਡਾ ਸਮਾਗਮ ਹੋਵੇਗਾ।
ਇਸ ਦੇ ਨਾਲ ਹੀ ਜਿਕਰ ਕਰਨਾ ਬਣਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ,ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ ਬਾਅਦ ਰਾਮ ਰਹੀਮ ਦੇ ਪੈਰੋਕਾਰਾਂ ਨੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ,ਦੱਸਣਾ ਇਹ ਵੀ ਬਣਦਾ ਹੈ ਕਿ ਸਲਾਬਤਪੁਰਾ ਹਰਿਆਣਾ (Salabatpura Haryana) ਦੇ ਸਿਰਸਾ ਡੇਰੇ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਡੇਰਾ ਹੈ,ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ/ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ,ਉਹ 14 ਮਹੀਨਿਆਂ ‘ਚ ਚੌਥੀ ਵਾਰ ਪੈਰੋਲ ‘ਤੇ ਬਾਹਰ ਆਇਆ ਹੈ।