spot_img
Wednesday, April 24, 2024
spot_img
spot_imgspot_imgspot_imgspot_img
Homeਖੇਡ ਜਗਤਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ:ਪੰਜਾਬ ਦੇ ਖੇਡ ਮੰਤਰੀ ਗੁਰਮੀਤ...

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ:ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

Punjab Today News Ca:-

Chandigarh/Jarkhar (Ludhiana), January 29 (Punjab Today News Ca):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ,ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ,ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ,ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ,ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ,ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ,ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ (Olympian Balbir Singh Senior Scholarship Scheme) ਸ਼ੁਰੂ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments