ਪੇਸ਼ਾਵਰ,(Punjab Today News Ca):- ਇਸ ਸਮੇਂ ਦੀ ਵੱਡੀ ਖਬਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਆ ਰਹੀ ਹੈ,ਜਿੱਥੇ ਪੇਸ਼ਾਵਰ ਦੇ ਪੁਲਿਸ ਲਾਈਨ ਖੇਤਰ ਵਿੱਚ ਸਥਿਤ ਇੱਕ ਮਸਜਿਦ ਵਿੱਚ ਅੱਜ ਦੁਪਹਿਰ ਨਮਾਜ਼ ਦੇ ਦੌਰਾਨ ਇੱਕ ਆਤਮਘਾਤੀ ਬੰਬ ਧਮਾਕਾ ਹੋਇਆ ਹੈ,ਇਸ ਧਮਾਕੇ ਵਿੱਚ ਵਿੱਚ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ,ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਨਮਾਜ਼ ਦੌਰਾਨ ਮੂਹਰਲੀ ਕਤਾਰ ‘ਚ ਮੌਜੂਦ ਸੀ,ਜਦੋਂ ਉਸ ਨੇ ਆਪਣੇ ਆਪ ਨੂੰ ਉਡਾ ਲਿਆ,ਜਿਸ ਨਾਲ ਜ਼ੌਹਰ ਦੀ ਨਮਾਜ਼ ਅਦਾ ਕਰਨ ਵਾਲੇ ਦਰਜਨਾਂ ਸ਼ਰਧਾਲੂ ਜ਼ਖਮੀ ਹੋ ਗਏ,ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਜ਼ਖਮੀਆਂ ਨੂੰ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ (Lady Reading Hospital) ‘ਚ ਭਰਤੀ ਕਰਵਾਇਆ ਜਾ ਰਿਹਾ ਹੈ।