
CHANDIGARH,(Punjab Today News Ca):- ਮਸ਼ਹੂਰ ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ (Famous Punjabi Singer Daler Singh Mehndi) ਨੇ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਹੈ,ਪਟੀਸ਼ਨ ‘ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ,ਪਟੀਸ਼ਨ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ‘ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ‘ਚ ਸ਼ਾਮਲ ਹੋਣਾ ਹੈ,ਉਸ ਦਾ ਪਾਸਪੋਰਟ ਸਿਰਫ 16 ਮਾਰਚ ਤੱਕ ਵੈਲਿਡ ਹੈ ਅਤੇ ਉਸ ਨੇ ਸਥਾਨਕ ਪਾਸਪੋਰਟ ਦਫਤਰ ਵਿਖੇ ਇਸ ਦੇ ਨਵੀਨੀਕਰਨ ਲਈ ਅਰਜ਼ੀ ਦਿੱਤੀ ਹੈ ਅਤੇ ਇਸ ਦਾ ਫੈਸਲਾ ਹੋਣਾ ਬਾਕੀ ਹੈ।
ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਾਸਪੋਰਟ ਦੇ ਨਵੀਨੀਕਰਨ ਦਾ ਹੁਕਮ ਜਾਰੀ ਕੀਤਾ ਜਾਵੇ,ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਉਸ ਦੀ ਅਰਜ਼ੀ ਕੇਂਦਰੀ ਵਿਦੇਸ਼ ਮੰਤਰਾਲੇ/ਦਿੱਲੀ ਦੇ ਖੇਤਰੀ ਪਾਸਪੋਰਟ ਅਧਿਕਾਰੀ ਕੋਲ ਪੈਂਡਿੰਗ ਹੈ ਅਤੇ ਉਸ ਨੂੰ ਪਟੀਸ਼ਨ ‘ਚ ਧਿਰ ਨਹੀਂ ਬਣਾਇਆ ਗਿਆ ਹੈ,ਇਸ ਲਈ ਪਹਿਲਾਂ ਉਸ ਨੂੰ ਇਸ ਪਟੀਸ਼ਨ ‘ਚ ਧਿਰ ਬਣਾਇਆ ਜਾਵੇ,ਇਸ ‘ਤੇ ਦਲੇਰ ਮਹਿੰਦੀ ਦੇ ਵਕੀਲ ਨੇ ਕੁਝ ਸਮਾਂ ਮੰਗਿਆ ਅਤੇ ਹਾਈ ਕੋਰਟ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ।
ਸੋਮਵਾਰ ਨੂੰ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ 2 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ,ਮਸ਼ਹੂਰ ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਦੋਸ਼ ਹੇਠ ਪਿਛਲੇ ਸਾਲ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ,ਹਾਈ ਕੋਰਟ ਨੇ ਸਤੰਬਰ 2022 ਵਿੱਚ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ,ਹੁਣ ਮਸ਼ਹੂਰ ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਨ ਦੀ ਮੰਗ ਕੀਤੀ ਹੈ,ਪਟੀਸ਼ਨ ‘ਤੇ ਹਾਈਕੋਰਟ ਨੇ ਵਿਦੇਸ਼ ਮੰਤਰਾਲੇ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।