asd
spot_img
Thursday, October 3, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ...

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ

Punjab Today News Ca:-

Chandigarh,(Punjab Today News Ca):- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (Punjab Water Regulation and Development Authority) ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ,ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਵਿਕਾਸ ਟਰੱਸਟ ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ ਜਿਹੜੀਆਂ 300 ਘਣ ਮੀਟਰ/ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ, ਨੂੰ ਛੋਟ ਦਿੱਤੀ ਗਈ ਹੈ।

ਇਨ੍ਹਾਂ ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਬਿਨ੍ਹਾਂ ਛੋਟ ਵਾਲੇ ਉਪਭੋਗਤਾ ਜੋ ਭੂਮੀਗਤ ਪਾਣੀ ਕੱਢਦੇ ਹਨ, ਨੂੰ 1 ਫਰਵਰੀ, 2023 ਤੋਂ ਭੂਮੀਗਤ ਪਾਣੀ ਕੱਢਣ ਦੇ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ,ਜਿਨ੍ਹਾਂ ਉਪਭੋਗਤਾਵਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖਰਚੇ ਅਦਾ ਕਰਨੇ ਪੈਣਗੇ, ਇਸ ਸਬੰਧੀ ਵਧੇਰੇ ਜਾਣਕਾਰੀ ਅਥਾਰਟੀ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ,ਮੌਜੂਦਾ ਉਪਭੋਗਤਾਵਾਂ ਨੂੰ ਅਥਾਰਟੀ ਦੀ ਮਨਜ਼ੂਰੀ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ ਅਰਜ਼ੀ ਦੇਣ ਵਾਸਤੇ 3 ਤੋਂ 9 ਮਹੀਨਿਆਂ ਤੱਕ ਦੀ ਛੋਟ ਦਿੱਤੀ ਗਈ ਹੈ।

15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਨੂੰ 30 ਅਪਰੈਲ, 2023 ਤੱਕ ਤਿੰਨ ਮਹੀਨਿਆਂ ਅੰਦਰ ਅਰਜ਼ੀ ਦੇਣੀ ਪਵੇਗੀ। 1500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਦਰਮਿਆਨੇ ਉਪਭੋਗਤਾਵਾਂ ਨੂੰ 31 ਜੁਲਾਈ 2023 ਤੱਕ ਬਿਨੈ ਕਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ,ਪ੍ਰਤੀ ਮਹੀਨਾ 300-1500 ਘਣ ਮੀਟਰ ਪਾਣੀ ਕੱਢਣ ਵਾਲੇ ਸਭ ਤੋਂ ਛੋਟੇ ਉਪਭੋਗਤਾ 31 ਅਕਤੂਬਰ, 2023 ਤੱਕ 9 ਮਹੀਨਿਆਂ ਦੇ ਸਮੇਂ ਅੰਦਰ ਅਰਜ਼ੀ ਦੇ ਸਕਦੇ ਹਨ।

ਉਪਭੋਗਤਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜਲਦ ਤੋਂ ਜਲਦ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨਵੇਂ ਮੀਟਰ ਲਗਾਉਣ ਅਤੇ ਪਾਣੀ ਦੇ ਮੀਟਰ ਦੀ ਖੁਦ ਰੀਡਿੰਗ ਲੈ ਕੇ ਮਹੀਨਾਵਾਰ ਬਿੱਲ ਦਾ ਭੁਗਤਾਨ ਕਰਨ,ਮਹੀਨਾਵਾਰ ਵਾਟਰ ਮੀਟਰ ਰੀਡਿੰਗ ਦੀ ਰਿਪੋਰਟ ਉਪਭੋਗਤਾਵਾਂ ਵੱਲੋਂ ਈਮੇਲ gwebilling.pwrda@punjab.gov.in ਰਾਹੀਂ ਅਥਾਰਟੀ ਨੂੰ ਭੇਜੀ ਜਾਵੇਗੀ,ਹਰੇਕ ਉਪਭੋਗਤਾ ਵੱਲੋਂ ਮਹੀਨਾਵਾਰ ਬਿੱਲ ਦਾ ਭੁਗਤਾਨ ਅਥਾਰਟੀ ਦੇ ਐਚ.ਡੀ.ਐਫ.ਸੀ. ਬੈਂਕ ਖਾਤਾ ਨੰਬਰ 50100071567691, (ਆਈ.ਐਫ.ਐਸ.ਸੀ.: HDFC0000035) ਵਿੱਚ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments