Bathinda,(Punjab Today News Ca):- ਸੀਆਈਏ ਸਟਾਫ਼ 2 ਬਠਿੰਡਾ (CIA Staff 2 Bathinda) ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ 10 ਪਿਸਤੌਲਾਂ ਅਤੇ 39 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ,ਪੁਲਿਸ ਨੇ ਉਕਤ ਵਿਅਕਤੀਆਂ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ,ਕਥਿਤ ਦੋਸ਼ੀਆਂ ਖਿਲਾਫ ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ,ਇਸ ਮਾਮਲੇ ਸਬੰਧੀ ਬਠਿੰਡਾ ਪੁਲਿਸ (Bathinda Police) ਨੇ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ।