spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਅਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ,ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ...

ਅਜ਼ਾਦੀ ਘੁਲਾਟੀਏ ਕੌਮ ਦਾ ਸਰਮਾਇਆ,ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ : ਚੇਤਨ ਸਿੰਘ ਜੌੜਾਮਾਜਰਾ

PUNJAB TODAY NEWS CA:-

CHANDIGARH,(PUNJAB TODAY NEWS CA):- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ (Shaheed Bhagat Singh) ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ ਨੂੰ ਦਰਸਾਉਂਦਾ ਹੈ,ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Minister Chetan Singh Jodamajra) ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਿਰਦੇਸ਼ਾਂ ‘ਤੇ ਜੌੜਾਮਾਜਰਾ ਵੱਲੋਂ ਇੱਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ  pbfoodprocessingminister@gmail.com. ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ‘ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ  ਕੀਤਾ ਜਾ ਸਕੇ, ਉਨਾਂ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਸਗੋਂ ਇਸ ਹੈਲਪਲਾਈਨ ‘ਤੇ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਰਕਾਰੀ ਅਧਿਕਾਰੀ ਖੁਦ ਉਨਾਂ ਦੇ ਘਰ ਜਾ ਕੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ,ਜਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Minister Chetan Singh Jodamajra) ਨੇ ਖੁਦ ਆਜਾਦੀ ਘੁਲਾਟੀਆਂ ਦੇ ਘਰ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ,ਉਨਾਂ ਕਿਹਾ ਕਿ ਇਨਾਂ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments