Patiala, 9 February 2023 , (Punjab Today News Ca):- Patiala News: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Deputy Commissioner Sakshi Sahni) ਨੇ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ,ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4.30 ਵਜੇ ਤੱਕ ਸੀ,ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Sakshi Sahni) ਨੇ ਦੱਸਿਆ ਕਿ ਸੇਵਾ ਕੇਂਦਰਾਂ ਹਫ਼ਤੇ ਦੇ ਸਾਰੇ ਦਿਨ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।