CHANDIGARH,(PUNJAB TODAY NEWS CA):- ਪੰਜਾਬ ਸਰਕਾਰ (Punjab Govt) ਵੱਲੋਂ ਮੰਤਰੀ ਮੰਡਲ ਦੀ ਅਗਲੀ ਮੀਟਿੰਗ 21 ਫਰਵਰੀ 2023 ਨੂੰ ਸੱਦੀ ਗਈ ਹੈ,ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ (Punjab Civil Secretariat-1,Chandigarh) ਵਿਖੇ ਹੋਵੇਗੀ,ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ,ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿਚ ਸੂਬੇ ਦੇ ਹਿੱਤ ਵਿਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਅਤੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ,ਇਸ ਤੋਂ ਇਲਾਵਾ ਪੰਜਾਬ ਸਰਕਾਰ (Punjab Govt) ਵੱਲੋਂ ਬਜਟ ਇਜਲਾਸ ਸਬੰਧੀ ਵੀ ਚਰਚਾ ਕੀਤੀ ਜਾ ਸਕਦੀ ਹੈ।