spot_img
Saturday, April 20, 2024
spot_img
spot_imgspot_imgspot_imgspot_img
Homeਪੰਜਾਬਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਤਿਆਰ ਕਰਨ ਸਬੰਧੀ ਲਏ ਜਾਣਗੇ ਸੰਗਤ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਤਿਆਰ ਕਰਨ ਸਬੰਧੀ ਲਏ ਜਾਣਗੇ ਸੰਗਤ ਦੇ ਸੁਝਾਅ,ਸੁਝਾਅ ਭੇਜਣ ਵਾਸਤੇ ਇਕ ਈਮੇਲ ਜਾਰੀ ਕੀਤੀ ਗਈ

Punjab Today News Ca:-

Amritsar,(Punjab Today News Ca):- ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ,ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਇਕ ਈਮੇਲ ਜਾਰੀ ਕੀਤੀ ਗਈ ਹੈ,ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ,ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ (Sub-Committee Constituted) ਕੀਤੀ ਗਈ ਹੈ।

ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ,ਮੈਂਬਰ ਰਾਜਿੰਦਰ ਸਿੰਘ ਮਹਿਤਾ,ਅਮਰਜੀਤ ਸਿੰਘ ਚਾਵਲਾ,ਗੁਰਬਖ਼ਸ਼ ਸਿੰਘ ਖਾਲਸਾ,ਸਰਵਨ ਸਿੰਘ ਕੁਲਾਰ ਤੇ  ਕੁਲਵੰਤ ਸਿੰਘ ਮੰਨਣ ਸ਼ਾਮਲ ਹਨ,ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ,ਇਸ ਦੇ ਨਾਲ ਹੀ ਹੁਣ ਸੰਗਤਾਂ ਦੇ ਸੁਝਾਅ ਵੀ ਅਤਿ ਅਹਿਮ ਹੋਣਗੇ,ਉਨ੍ਹਾਂ ਕਿਹਾ ਕਿ ਇਹ ਯਤਨ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ,ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ,ਵਿਦਿਅਕ ਅਦਾਰਿਆਂ,ਧਰਮ ਪ੍ਰਚਾਰ ਕਮੇਟੀ,ਪ੍ਰੈੱਸਾਂ ਅਤੇ ਪਬਲੀਕੇਸ਼ਨ,ਟਰੱਸਟ ਆਦਿ ਲਈ ਬਜਟ ਤਿਆਰ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments