Ranchi,(Punjab Today News Ca):- ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ (Walking Championship) ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ (New National Record) ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ,ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ,ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਾਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ‘ਤੇ ਮੁਬਾਰਕਬਾਦ ਦਿੱਤੀ,ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।