Mohali, 17 February 2023 , (Punjab Today News Ca):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ,ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣਾ ਹੈ,ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ (Orientation Workshop) ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ,ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ,ਉਹਨਾਂ ਕਿਹਾ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ।