spot_img
Thursday, February 22, 2024
spot_img
spot_imgspot_imgspot_imgspot_img
Homeਪੰਜਾਬਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ ‘ਚ ਸੁਪਰੀਮ ਕੋਰਟ...

ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਪਾਈ ਝਾੜ,ਮੰਗਿਆ ਜਵਾਬ

Punjab Today News Ca:-

Chandigarh,(Punjab Today News Ca):- ਸੁਪਰੀਮ ਕੋਰਟ ਨੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਕੇਂਦਰ ਸਰਕਾਰ ਨੂੰ ਝਾੜ ਪਾਈ ਹੈ,ਅਦਾਲਤ ਨੇ ਸਪੱਸ਼ਟ ਪੁੱਛਿਆ ਕਿ ਕੇਂਦਰ ਕਦੋਂ ਤੱਕ ਰਾਜੋਆਣਾ ਮਾਮਲੇ ਵਿੱਚ ਪਟੀਸ਼ਨ ਦਾ ਫੈਸਲਾ ਕਰੇਗੀ,ਅਦਾਲਤ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।

ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਆਖਿਰ ਕੇਂਦਰ ਸਰਕਾਰ ਰਾਜੋਆਣਾ ਮਾਮਲੇ ਦੀ ਪਟੀਸ਼ਨ ‘ਤੇ ਫੈਸਲਾ ਕਰਨ ਲਈ ਕਿੰਨਾ ਸਮਾਂ ਚਾਹੁੰਦੀ ਹੈ,ਸੁਪਰੀਮ ਕੋਰਟ ਨੇ ਕੇਂਦਰ ਨੂੰ 22 ਫਰਵਰੀ ਤੱਕ ਦਾ ਪੂਰਾ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ,ਇਸ ਤੋਂ ਪਹਿਲਾਂ ਕੇਂਦਰ ਸਰਕਾਰ ਰਾਜੋਆਣਾ ਮਾਮਲੇ ਵਿੱਚ ਇੱਕ ਹਲਫਨਾਮਾ ਵੀ ਦਾਖਲ ਕਰ ਚੁੱਕੀ ਹੈ,ਜਿਸ ‘ਤੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਭੈਣ ਤੇ ਅਕਾਲੀ ਦਲ ਨੇ ਇਤਰਾਜ਼ ਜਤਾਇਆ ਸੀ।

ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਇਲਾਕਾ ਹੈ,ਰਾਜੋਆਣਾ ਕੇਸ ਬਹੁਤ ਨਾਜ਼ੁਕ ਹੈ,ਇਸ ਦੇ ਲਈ ਕੇਂਦਰ ਸਰਕਾਰ ਇਸ ‘ਤੇ ਤੁਰੰਤ ਕੋਈ ਫੈਸਲਾ ਨਹੀਂ ਲੈ ਸਕਦੀ,ਇਸ ਤੋਂ ਬਾਅਦ ਅਕਾਲੀ ਦਲ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ,ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ‘ਤੇ ਸਿੱਖਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਦੋਸ਼ ਲਾਇਆ ਹੈ,ਜਿਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਭੈਣ ਨੇ ਵੀ ਕੇਂਦਰ ਦੇ ਇਸ ਬਿਆਨ ਦਾ ਵਿਰੋਧ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular