
Badal, February 18, 2023 , (Punjab Today News Ca):- ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ 18 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ।