Patiala, February 18 (Punjab Today News Ca):- ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ (Heritage Building Sheesh Mahal) ਦੇ ਵਿਹੜੇ ‘ਚ 25 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਰੰਗਲਾ ਪੰਜਾਬ ਕਰਾਫ਼ਟ ਮੇਲੇ (Punjab Craft Fair)ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Deputy Commissioner Sakshi Sahni) ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ,ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਦਿੱਤੇ ਗਏ ਰੰਗਲਾ ਪੰਜਾਬ ਸੰਕਲਪ ਤਹਿਤ ਕਰਾਫ਼ਟ ਮੇਲਾ ਪਹਿਲੀ ਵਾਰ ਰੰਗਲਾ ਪੰਜਾਬ ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੰਗਲਾ ਪੰਜਾਬ ਕਰਾਫ਼ਟ ਮੇਲੇ (Rangla Punjab Craft Fair) ਵਿੱਚ ਦਰਸ਼ਕਾਂ ਲਈ ਮਸ਼ਹੂਰ ਗਾਇਕਾਂ ਅੰਮ੍ਰਿਤ ਮਾਨ ਅਤੇ ਮਾਸਟਰ ਸਲੀਮ ਵਲੋਂ ਆਪਣੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ,ਜਦਕਿ ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਦਰਜਨ ਤੋਂ ਵੱਧ ਰਾਜਾਂ ਦੇ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੇ 125 ਦੇ ਕਰੀਬ ਕਲਾਕਾਰ ਆਪਣੀਆਂ ਵੰਨਗੀਆਂ ਪੇਸ਼ ਕਰਨਗੇ,ਇਸ ਤੋਂ ਬਿਨ੍ਹਾਂ ਦੇਸ਼ ਭਰ ਤੋਂ ਪੁੱਜਣ ਵਾਲੇ 110 ਤੋਂ ਵੱਧ ਸ਼ਿਲਪਕਾਰਾਂ ਦੀਆਂ ਦਸਤਕਾਰੀ ਵਸਤਾਂ ਦਰਸ਼ਕਾਂ ਦੇ ਖਰੀਦਣ ਲਈ ਲਗਭਗ 110 ਸਟਾਲਾਂ ‘ਤੇ ਸਜਾਈਆਂ ਜਾਣਗੀਆਂ।