
Chandigarh, 18 February 2023 , (Punjab Today News Ca):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ (New National Records) ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ (World Championship) ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ (Athlete Akshdeep Singh) ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ,ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਿਰਦੇਸ਼ਾਂ ਉਤੇ ਪੈਰਿਸ ਓਲੰਪਿਕ ਖੇਡਾਂ-2024 (Paris Olympic Games-2024) ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ ਗਿਆ,ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹੋ ਕਹਿਣਾ ਹੈ ਕਿ ਖਿਡਾਰੀ ਨੂੰ ਤਮਗ਼ਾ ਜਿੱਤਣ ਤੋਂ ਬਾਅਦ ਸਨਮਾਨਤ ਕਰਨ ਦੇ ਨਾਲ ਉਸ ਨੂੰ ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਦੇਣਾ ਹੋਰ ਵੀ ਮਹੱਤਵਪੂਰਨ ਹੈ ਜਿਸ ਲਈ ਉਨ੍ਹਾਂ ਦੀਆਂ ਹਦਾਇਤਾਂ ਉਤੇ ਇਹ ਸਨਮਾਨ ਕੀਤਾ ਗਿਆ ਹੈ।