S.A.S. Nagar, 20 February (Punjab Today News Ca):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ (Newly Appointed Chairperson Dr. Satbir Bedi) ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ,ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਮੁੱਖ ਦਫ਼ਤਰ ਪਹੁੰਚਣ ਤੋਂ ਪਹਿਲਾਂ ਡਾ. ਸਤਬੀਰ ਬੇਦੀ ਇਤਿਹਾਸਕ ਗੁਰਦਵਾਰਾ ਸ੍ਰੀ ਅੰਬ ਸਾਹਿਬ (Historical Gurdwara Sri Amb Sahib) ਵਿਖੇ ਨਤਮਸਤਕ ਹੋਏ ਅਤੇ ਉਪਰੰਤ ਬਿਲਕੁਲ ਸਾਦੇ ਢੰਗ ਨਾਲ ਆਪਣਾ ਆਹੁਦਾ ਸੰਭਾਲਿਆ।
ਭਾਰਤ ਸਰਕਾਰ ਵਿੱਚ ਅਹਿਮ ਅਹੁਦਿਆਂ ਤੇ ਤਿੰਨ ਦਹਾਕਿਆਂ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਡਾ. ਬੇਦੀ ਸਮੁੱਚੇ ਰਾਜ ਪ੍ਰਸ਼ਾਸਨ, ਮਨੁੱਖੀ ਸਰੋਤ ਵਿਕਾਸ, ਸਮਾਜ ਭਲਾਈ ਪ੍ਰਸ਼ਾਸਨ, ਕਿਰਤ ਅਤੇ ਰੁਜ਼ਗਾਰ, ਭਾਈਚਾਰਕ ਵਿਕਾਸ, ਖੇਤੀਬਾੜੀ, ਸਿਖਲਾਈ ਅਤੇ ਖੋਜ, ਚੋਣ ਪ੍ਰਬੰਧਨ, ਅਧਿਆਪਨ ਸਿਖਲਾਈ, ਸਿੱਖਿਆ ਪ੍ਰਸ਼ਾਸਨ, ਸਿਹਤ ਪ੍ਰਸ਼ਾਸਨ ਅਤੇ ਮਹਿਲਾ ਸ਼ਸਕਤੀਕਰਨ ਵਰਗੇ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰ ਚੁੱਕੇ ਹਨ।
ਸੇਂਟ ਜੌਨ ਕਾਲਜ ਆਗਰਾ ਤੋਂ ਮਨੋਵਿਗਿਆਨ ਵਿਸ਼ੇ ਵਿੱਚ ਐਮ.ਏ, ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਪੀ.ਐੱਚ.ਡੀ ਅਤੇ ਮੈਕਸਵੈੱਲ ਸਕੂਲ ਆਫ਼ ਪਬਲਿਕ ਪਾਲਿਸੀ ਐਂਡ ਸਿਟੀਜ਼ਨਸ਼ਿਪ ਯੂਨੀਵਰਸਿਟੀ ਅਮਰੀਕਾ ਤੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਡਾ. ਸਤਬੀਰ ਬੇਦੀ ਨੇ ਮਾਸਟਰ ਟ੍ਰੇਨਰ ਮਨੋਵਿਗਿਆਨ ਵਿੱਚ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਤੇ ਭਾਰਤ ਸਰਕਾਰ ਦੇ ਕਰਮਚਾਰੀ ਸਿਖਲਾਈ ਵਿਭਾਗ ਵਿੱਚ ਕਈ ਤਰਾਂ ਦੀਆਂ ਭੂਮਿਕਾਵਾਂ ਨਿਭਾਉਣ ਦੇ ਨਾਲ ਨਾਲ ਸੰਸਥਾਵਾਂ ਲਈ ਸਿਖਲਾਈ ਪ੍ਰੋਗਰਾਮਾਂ ਅਤੇ ਮਾਡਿਊਲਾਂ ਦੀ ਯੋਜਨਾ ਬਣਾੳਣ ਅਤੇ ਡਿਜ਼ਾਇਨ ਕਰਨ ਲਈ ਸਿਖਲਾਈ ਵੀ ਦਿੱਤੀ ਹੈ।