Patiala,21 February 2023,(Punjab Today News Ca):- ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ (Brahm Mohindra) ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ (Former Minister Brahm Mahindra) ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ,ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਪਾਇਆ ਹੈ ਕਿ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।