
CHANDIGARH,(PUNJAB TODAY NEWS CA):- ਸਾਇਨ ਬੋਰਡ (Sign Board) ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ (Data Punjabi Language) ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ,ਵਿਭਾਗ ਮੁਤਾਬਕ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ,ਨੋਟਿਸ ਤੋਂ ਬਾਅਦ 500 ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ,21 ਫਰਵਰੀ ਤੋਂ ਬਾਅਦ ਜੋ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ,ਕਿਉਂਕਿ ਨਵੰਬਰ 2021 ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਬਿੱਲ 2021 ਪਾਸ ਹੋ ਚੁੱਕਾ ਹੈ।
ਬਿੱਲ ਦੇ ਅਨੁਸਾਰ, 21 ਫਰਵਰੀ ਤੋਂ ਬਾਅਦ, ਉਲੰਘਣਾ ਕਰਨ ਵਾਲਿਆਂ ਨੂੰ ਸਭ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ,19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ, ਇਸ ਮਗਰੋਂ 5 ਦਸੰਬਰ 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ।