CHANDIGARH,(PUNJAB TODAY NEWS CA):- ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ 3 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਦੱਸਿਆ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦਾ ਪਹਿਲਾ ਪੂਰਨ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ,ਬਜਟ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ,ਇਸ ਤੋਂ ਬਾਅਦ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 11 ਨੂੰ ਬਜਟ ’ਤੇ ਚਰਚਾ ਹੋਵੇਗੀ,ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ 22 ਮਾਰਚ ਤੱਕ ਮੁਲਤਵੀ ਕੀਤੀ ਜਾਵੇਗੀ,22 ਮਾਰਚ ਤੋਂ 24 ਮਾਰਚ ਤੱਕ ਬਜਟ ਇਜਲਾਸ ਦਾ ਦੂਜਾ ਪੜਾਅ ਚੱਲੇਗਾ।