Ontario,(Punjab Today News Ca):- ਕੈਨੇਡਾ (Canada) ਤੋਂ ਬਹੁਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ,ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 4 ਸਾਲ ਪਹਿਲਾਂ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ ਅਤੇ ਬਰੈਂਪਟਨ (Brampton) ਵਿਖੇ ਰਹਿ ਰਿਹਾ ਸੀ,ਕੈਨੇਡਾ (Canada) ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ,ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ,ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ (Sangrur) ਦੇ ਪਿੰਡ ਚੱਠਾ ਨਨਹੇੜਾ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਚਾਰ ਸਾਲ ਪਹਿਲਾ ਹੀ ਪੜ੍ਹਾਈ ਲਈ ਕੈਨੇਡਾ (Canada) ਗਿਆ ਸੀ,ਨੌਜਵਾਨ ਦੇ ਮਾਮੇ ਦੇ ਮੁੰਡੇ ਲਵਪ੍ਰੀਤ ਸਿੰਘ ਨੇ ਪਰਿਵਾਰ ਨੂੰ ਮਨਪ੍ਰੀਤ ਦੀ ਮੌਤ ਦੀ ਜਾਣਕਾਰੀ ਦਿੱਤੀ,ਜੋ ਕਿ ਉਸ ਦੇ ਕੋਲ ਰਹਿੰਦਾ ਸੀ,ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ,ਉੱਥੇ ਹੀ ਪਿੰਡ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ,ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਚਾਚਾ ਦਲੇਲ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharatiya Kisan Union Ekta Sidhupur) ਦੇ ਆਗੂ ਹਨ।