Chandigarh, 23 February 2023, (Punjab Today News Ca):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ (Progressive Punjab Summit) ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ,ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ।
ਉਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।