
Mohali,(Punjab Today News Ca):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਸ਼ੁੱਕਰਵਾਰ ਨੂੰ ਕਰਵਾਈ ਜਾਣ ਵਾਲੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ,ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ 24 ਫ਼ਰਵਰੀ 2023 ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ,ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਮਿਤੀ ਤੱਕ ਸਬੰਧਤ ਵਿਦਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਸੂਚਿਤ ਕੀਤਾ ਜਾਵੇਗਾ,ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ 12ਵੀਂ ਦਾ ਪੇਪਰ ਲੀਕ ਹੋ ਗਿਆ ਹੈ ਤੇ ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੂੰ ਵੀ ਸ਼ਿਕਾਇਤ ਮਿਲੀ ਹੈ ਤੇ ਜਿਸ ਤੋਂ ਬਾਅਦ ਅੱਜ ਦਾ ਪੇਪਰ ਮੁਲਤਵੀ ਕਰ ਦਿੱਤਾ ਗਿਆ ਹੈ।